ਜਲੰਧਰ, 17 ਜੂਨ : ( ਵਰਿੰਦਰ ਸ਼ਰਮਾ )
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।
ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ।
ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

More Stories
ਅੰਮ੍ਰਿਤਸਰ ’ਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਤੇ ਜਗਤਾਰ ਤਰਨਤਾਰਨ ਵੱਲੋਂ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ, ਵਾਇਰਲ ਪੋਸਟ ’ਚ ਸਕੂਲਾਂ ’ਚ ਮੁੱਖ ਮਹਿਮਾਨ ਵਜੋਂ ਬੁਲਾਉਣ ਵਾਲਿਆਂ ਨੂੰ ਵੀ ਧਮਕੀ
जालंधर भाजपा 30 अगस्त को तीन विधानसभाओं में 150 स्थानों पर होगा प्रधानमंत्री मोदी के ‘मन की बात’ कार्यक्रम का प्रसारण हर व्यक्ति और हर घर तक प्रधानमंत्री मोदी का संदेश पहुंचाना हमारा लक्ष्य : अशोक सरीन हिक्की जिला प्रधान सरीन ने मंडल प्रधान,प्रभारीयो के साथ बैठक कर कर जिम्मेवारिया लगाई
कूड़े के ढेरों ने खोली भगवंत मान सरकार और जालंधर नगर निगम की पोल, भाजपा नेताओं ने अलग-अलग स्थानों पर खड़े होकर जताया जोरदार विरोध जालंधर की जनता को टैक्स देने के बदले में गंदगी,बदबू और बीमारी का खतरा मिल रहा- अशोक सरीन हिक्की शहर में सार्वजनिक स्थानों पर कूड़े के ढेर सरकार की नाकामी का प्रमाण-मनोरंजन कालिया जनता को नारकीय परिस्थितियों में रहने के लिए मजबूर करना बेहद दुर्भाग्यपूर्ण- सुशील रिंकू रामामंडी चौक जैसे व्यस्त इलाके में कूड़े के ढेर शहर की छवि को खराब कर रहे- राकेश राठौड़ विकासपुरी सहित शहर के अनेक इलाकों में सफाई व्यवस्था चरमरा चुकी है- केडी भंडारी जालंधर की जनता को गंदगी और बीमारी के खतरे के हवाले करके सरकार विकास के झूठे दावे नहीं कर सकती- शीतल अंगूराल निगम को फोटो खिंचवाने के बजाय नियमित सफाई व्यवस्था सुनिश्चित करे मंजीत टीटू कूड़े का सही ढंग से उठाव और निपटारा न होना नगर निगम की कार्यप्रणाली पर गंभीर सवाल खड़े करता है- सुशील शर्मा सरकार को जनता को जवाब देना चाहिए सफाई व्यवस्था के नाम पर खर्च संसाधनों का जमीनी स्तर पर कहा- अमरजीत सिंह अमरी