October 9, 2026

ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਨਸ਼ਾ ਮੁਕਤੀ ਕੇਂਦਰ, ਸਿਵਲ ਹਸਪਤਾਲ ਜਲੰਧਰ ਦੀ ਚੈਕਿੰਗ • ਇਲਾਜ ਲਈ ਆਏ ਮਰੀਜਾਂ ਨਾਲ ਕੀਤੀ ਗਲਬਾਤ, ਸਿਹਤ ਸਟਾਫ ਨੂੰ ਦਿੱਤੀਆਂ ਜ਼ਰੂਰੀ ਹਦਾਇਤਾਂ

ਜਲੰਧਰ (01.04.2026) : ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਇਲਾਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਵਿੱਚ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਵੱਲੋਂ ਨਸ਼ਾ ਮੁਕਤੀ ਕੇਂਦਰ, ਸਿਵਲ ਹਸਪਤਾਲ ਜਲੰਧਰ ਵਿਖੇ ਬੁੱਧਵਾਰ ਨੂੰ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਅਭਯਰਾਜ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਮੌਜੂਦ ਸਨ। ਸਿਵਲ ਸਰਜਨ ਵੱਲੋਂ ਮੌਕੇ ‘ਤੇ ਇਲਾਜ ਲਈ ਆਏ ਮਰੀਜਾਂ ਨਾਲ ਗਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਨੇ ਨਸ਼ਾ ਮੁਕਤੀ ਕੇਂਦਰ ਦੇ ਸਿਹਤ ਸਟਾਫ ਨੂੰ ਆਪਣੀ ਮਰਜੀ ਨਾਲ ਇਲਾਜ ਲਈ ਦਾਖਲ ਹੋਣ ਵਾਲੇ ਮਰੀਜਾਂ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਹਦਾਇਤ ਕੀਤੀ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਲਈ ਦਾਖਿਲ ਮਰੀਜਾਂ ਦੀਆਂ ਫਾਈਲਾਂ ਚੈਕ ਕੀਤੀਆਂ ਗਈਆਂ ਅਤੇ ਜਾਣਕਾਰੀ ਲਈ ਗਈ ਕਿ ਕੀ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਦਵਾਈਆਂ ਮੁਫ਼ਤ ਹੀ ਮਿਲ ਰਹੀਆਂ ਹਨ ਤਾਂ ਮਰੀਜਾਂ ਵੱਲੋਂ ਦੱਸਿਆ ਗਿਆ ਕਿ ਸਾਨੂੰ ਸਾਰੀਆਂ ਦਵਾਈਆਂ ਹਸਪਤਾਲ ਵਿੱਚੋਂ ਮੁਫ਼ਤ ਹੀ ਮਿਲ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਮਰੀਜਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਵੀ ਜਾਇਜਾ ਲਿਆ। ਉਨ੍ਹਾਂ ਨੇ ਮਰੀਜਾਂ ਨੂੰ ਨਸ਼ਿਆਂ ਦੇ ਵਾਤਾਵਰਨ ਤੋਂ ਦੂਰ ਰਹਿ ਕੇ ਖੇਡ, ਯੋਗ, ਕਸਰਤ, ਆਸਨ ਅਤੇ ਰੋਜ਼ਾਨਾ ਸੈਰ ਕਰਨ ਲਈ ਪ੍ਰੇਰਿਤ ਕੀਤਾ।

ਸਿਵਲ ਸਰਜਨ ਵੱਲੋਂ ਨਸ਼ਾ ਮੁਕਤੀ ਕੇਂਦਰ ਵਿਖੇ ਮੌਜੂਦ ਸਟਾਫ ਨੂੰ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਸਹੀ ਦੇਖਭਾਲ, ਸਲਾਹ ਅਤੇ ਲਾਭਕਾਰੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋਂ ਉਨ੍ਹਾਂ ਨੂੰ ਨਸ਼ੇ ਦੀ ਲੱਤ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਅੱਜ ਦੇ ਸਮਾਜ ਦੀ ਇੱਕ ਸਭ ਤੋਂ ਵੱਡੀ ਅਤੇ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਥੇ ਨਸ਼ਾ ਮੁਕਤੀ ਕੇਂਦਰ ਇਕ ਅਹੰਮ ਭੂਮਿਕਾ ਨਿਭਾਉਂਦਾ ਹੈ। ਨਸ਼ਾ ਮੁਕਤੀ ਕੇਂਦਰ ਸਿਰਫ ਨਸ਼ਾ ਛੁਡਾਉਣ ਦੀ ਥਾਂ ਨਹੀਂ, ਬਲਕਿ ਇਕ ਐਸੀ ਜਗ੍ਹਾ ਹੈ ਜਿੱਥੇ ਵਿਅਕਤੀ ਨੂੰ ਸ਼ਰੀਰਕ, ਮਾਨਸਿਕ ਅਤੇ ਭਾਵਨਾਤਮਕ ਤੌਰ ‘ਤੇ ਪੂਰੀ ਤਰ੍ਹਾਂ ਠੀਕ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸਟਾਫ ਨੂੰ ਕਿਹਾ ਕਿ ਇਲਾਜ ਲਈ ਆਉਣ ਵਾਲੇ ਮਰੀਜਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੋਤਸਾਹਿਤ ਵੀ ਕੀਤਾ।

About The Author

You may have missed

कूड़े के ढेरों ने खोली भगवंत मान सरकार और जालंधर नगर निगम की पोल, भाजपा नेताओं ने अलग-अलग स्थानों पर खड़े होकर जताया जोरदार विरोध जालंधर की जनता को टैक्स देने के बदले में गंदगी,बदबू और बीमारी का खतरा मिल रहा- अशोक सरीन हिक्की  शहर में सार्वजनिक स्थानों पर कूड़े के ढेर सरकार की नाकामी का प्रमाण-मनोरंजन कालिया  जनता को नारकीय परिस्थितियों में रहने के लिए मजबूर करना बेहद दुर्भाग्यपूर्ण- सुशील रिंकू  रामामंडी चौक जैसे व्यस्त इलाके में कूड़े के ढेर शहर की छवि को खराब कर रहे- राकेश राठौड़  विकासपुरी सहित शहर के अनेक इलाकों में सफाई व्यवस्था चरमरा चुकी है- केडी भंडारी  जालंधर की जनता को गंदगी और बीमारी के खतरे के हवाले करके सरकार विकास के झूठे दावे नहीं कर सकती- शीतल अंगूराल  निगम को फोटो खिंचवाने के बजाय नियमित सफाई व्यवस्था सुनिश्चित करे मंजीत टीटू कूड़े का सही ढंग से उठाव और निपटारा न होना नगर निगम की कार्यप्रणाली पर गंभीर सवाल खड़े करता है- सुशील शर्मा  सरकार को जनता को जवाब देना चाहिए सफाई व्यवस्था के नाम पर खर्च संसाधनों का जमीनी स्तर पर कहा- अमरजीत सिंह अमरी