November 18, 2026

ਅੰਮ੍ਰਿਤਸਰ ’ਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਤੇ ਜਗਤਾਰ ਤਰਨਤਾਰਨ ਵੱਲੋਂ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ, ਵਾਇਰਲ ਪੋਸਟ ’ਚ ਸਕੂਲਾਂ ’ਚ ਮੁੱਖ ਮਹਿਮਾਨ ਵਜੋਂ ਬੁਲਾਉਣ ਵਾਲਿਆਂ ਨੂੰ ਵੀ ਧਮਕੀ

ਅੰਮ੍ਰਿਤਸਰ (ਵਰਿੰਦਰ ਸ਼ਰਮਾ) — ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਗੋਲੀ ਲੱਗਣ ਤੋਂ ਬਾਅਦ ਸੜਕ ’ਤੇ ਡਿੱਗੇ ਮੈਡ ਸੰਧੂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ, ਮੈਡ ਸੰਧੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ’ਤੇ ਆਪਣੇ ਗੀਤਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਲਿਜਾਣ ਅਤੇ ਗੀਤਾਂ ਵਿੱਚ ਲੱਚਰਤਾ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਏ ਜਾ ਰਹੇ ਸਨ। ਇਨ੍ਹਾਂ ਵਿਵਾਦਾਂ ਦੇ ਚਲਦਿਆਂ ਉਨ੍ਹਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ।

 

ਇਸ ਕਤਲਕਾਂਡ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਪੋਸਟ ਵਿੱਚ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਅਤੇ ਜਗਤਾਰ ਤਰਨਤਾਰਨ ਵੱਲੋਂ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੋਸਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੈਡ ਸੰਧੂ ਨਵੀਂ ਪੀੜ੍ਹੀ ਨੂੰ ਖਰਾਬ ਕਰ ਰਹੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਕੂਲਾਂ ਵਿੱਚ ਮੁੱਖ ਮਹਿਮਾਨ ਵਜੋਂ ਬੁਲਾਉਣ ਵਾਲਿਆਂ ਨੂੰ ਵੀ ਧਮਕੀ ਦਿੱਤੀ ਗਈ ਹੈ ਅਤੇ ਅਜਿਹੀਆਂ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।

 

ਵਾਇਰਲ ਪੋਸਟ ਵਿੱਚ ਪੰਜਾਬ ਤੋਂ ਬਾਹਰ ਰਹਿਣ ਦੀ ਧਮਕੀ ਵੀ ਦਿੱਤੀ ਗਈ ਹੈ। ਹਾਲਾਂਕਿ, ਸੋਸ਼ਲ ਮੀਡੀਆ ’ਤੇ ਕੀਤੇ ਗਏ ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

#Amritsar #MadSandhu #BreakingNews #PunjabNews #CrimeNews #SatiyaSavera #GangsterNews

About The Author

You may have missed