October 18, 2026

ਜਲੰਧਰ ਦੇ ਭਾਜਪਾ ਕੌਂਸਲਰਾਂ ਦੇ ਵਾਰਡਾਂ ਨੂੰ ਰੌਸ਼ਨ ਕਰਨ ਲਈ ਅਸ਼ੋਕ ਮਿੱਤਲ ਦਾ ਵੱਡਾ ਤੋਹਫ਼ਾ, 37.50 ਲੱਖ ਰੁਪਏ ਦੇਣ ਦਾ ਐਲਾਨ! ਭਾਜਪਾ ਦੀ ਸਰਕਾਰ ਬਣਾਓ, ਡਬਲ ਇੰਜਣ ਸਰਕਾਰ ਦੁੱਗਣੀ ਰਫ਼ਤਾਰ ਨਾਲ ਕਰਵਾਏਗੀ ਤਰੱਕੀ ਅਤੇ ਵਿਕਾਸ: ਅਸ਼ੋਕ ਮਿੱਤਲ ਭਾਜਪਾ ਕੌਂਸਲਰ ਦਲ ਨੇ ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦਾ ਕੀਤਾ ਧੰਨਵਾਦ

ਜਲੰਧਰ, 18 ਅਕਤੂਬਰ ( ਦੀਪਕ ) 

ਜਲੰਧਰ ਨਗਰ ਨਿਗਮ ਅਧੀਨ ਭਾਜਪਾ ਦੇ ਚੁਣੇ ਹੋਏ ਕੌਂਸਲਰਾਂ ਦੇ ਵਾਰਡਾਂ ਵਿੱਚ ਸਟ੍ਰੀਟ ਲਾਈਟਾਂ ਲਗਵਾਉਣ ਲਈ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ 37 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਕੀਤਾ ਹੈ। ਇਸ ਰਾਸ਼ੀ ਨਾਲ ਭਾਜਪਾ ਦੇ ਸਾਰੇ ਜੇਤੂ ਕੌਂਸਲਰਾਂ ਦੇ ਵਾਰਡਾਂ ਵਿੱਚ ਲੋੜ ਅਨੁਸਾਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਹਨੇਰੇ ਤੋਂ ਰਾਹਤ ਮਿਲੇਗੀ ਅਤੇ ਸ਼ਹਿਰ ਦੀ ਸੁਰੱਖਿਆ ਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ।

ਇਸ ਸਬੰਧੀ ਜਲੰਧਰ ਭਾਜਪਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਭਾਜਪਾ ਕੌਂਸਲਰ ਦਲ ਨੇ ਕੌਂਸਲਰ ਦਲ ਦੇ ਆਗੂ ਮਨਜੀਤ ਸਿੰਘ ਟੀਟੂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਲੰਧਰ ਦੇ ਵਿਕਾਸ ਲਈ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੱਲੋਂ ਦਿੱਤੀ ਗਈ ਰਾਸ਼ੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਵਾਰਡਾਂ ਵਿੱਚ ਸਟ੍ਰੀਟ ਲਾਈਟਾਂ ਲੱਗਣ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਰਾਤ ਸਮੇਂ ਆਵਾਜਾਈ ਹੋਰ ਸੁਰੱਖਿਅਤ ਹੋਵੇਗੀ।

ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਸ਼ਹਿਰਾਂ ਦਾ ਵਿਕਾਸ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਜਲੰਧਰ ਦੇ ਵਾਰਡਾਂ ਵਿੱਚ ਸਟ੍ਰੀਟ ਲਾਈਟਾਂ ਲਈ 37.50 ਲੱਖ ਰੁਪਏ ਮੁਹੱਈਆ ਕਰਵਾਉਣ ਦਾ ਉਦੇਸ਼ ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਜਨਹਿੱਤ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਜਨਤਕ ਨੁਮਾਇੰਦਿਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਅਸ਼ੋਕ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਅਤੇ ਸੂਬੇ ਵਿੱਚ ਡਬਲ ਇੰਜਣ ਸਰਕਾਰ ਰਾਹੀਂ ਤਰੱਕੀ ਅਤੇ ਵਿਕਾਸ ਦੇ ਕਾਰਜਾਂ ਨੂੰ ਦੁੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ। ਇਸ ਨਾਲ ਪੰਜਾਬ ਵਿੱਚ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ, ਨੌਜਵਾਨਾਂ ਨੂੰ ਬਿਹਤਰ ਮੌਕੇ ਮਿਲਣਗੇ ਅਤੇ ਸ਼ਹਿਰਾਂ ਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਤਸਕਰੀ, ਗੁੰਡਾਗਰਦੀ ਅਤੇ ਅਪਰਾਧ ਤੋਂ ਮੁਕਤ ਕਰਨ ਲਈ ਸਖ਼ਤ ਕਾਰਵਾਈ ਅਤੇ ਪ੍ਰਭਾਵਸ਼ਾਲੀ ਕਾਨੂੰਨ ਵਿਵਸਥਾ ਜ਼ਰੂਰੀ ਹੈ। ਭਾਜਪਾ ਦੀ ਸਰਕਾਰ ਬਣਨ ’ਤੇ ਇਨ੍ਹਾਂ ਬੁਰਾਈਆਂ ਵਿਰੁੱਧ ਨਿਰਣਾਇਕ ਕਾਰਵਾਈ ਕਰਕੇ ਪੰਜਾਬ ਵਿੱਚ ਸੁਰੱਖਿਆ, ਸੁਸ਼ਾਸਨ ਅਤੇ ਵਿਕਾਸ ਦਾ ਨਵਾਂ ਮਾਹੌਲ ਸਿਰਜਿਆ ਜਾਵੇਗਾ।

ਜਲੰਧਰ ਭਾਜਪਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਭਾਜਪਾ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਅਤੇ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕੌਂਸਲਰ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾ ਰਹੇ ਹਨ ਅਤੇ ਸਟ੍ਰੀਟ ਲਾਈਟਾਂ ਲਈ ਮਿਲਣ ਵਾਲੀ ਰਾਸ਼ੀ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦਾ ਟੀਚਾ ਜਲੰਧਰ ਨੂੰ ਬਿਹਤਰ ਸਹੂਲਤਾਂ ਵਾਲਾ, ਸੁਰੱਖਿਅਤ ਅਤੇ ਵਿਕਸਤ ਸ਼ਹਿਰ ਬਣਾਉਣਾ ਹੈ।

ਭਾਜਪਾ ਕੌਂਸਲਰ ਦਲ ਦੇ ਆਗੂ ਮਨਜੀਤ ਸਿੰਘ ਟੀਟੂ ਨੇ ਵੀ ਇਸ ਪਹਿਲਕਦਮੀ ਲਈ ਅਸ਼ੋਕ ਮਿੱਤਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਜਪਾ ਦੇ ਕੌਂਸਲਰ ਆਪਣੇ-ਆਪਣੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕਰਦੇ ਰਹਿਣਗੇ।

ਇਸ ਮੌਕੇ ਕੌਂਸਲਰ ਰਾਜੀਵ ਢੀਂਗਰਾ, ਕੌਂਸਲਰ ਤਰਵਿੰਦਰ ਸੋਈ, ਕੌਂਸਲਰ ਅਜੈ ਬਬਲ, ਕੌਂਸਲਰ ਰਵੀ ਕੁਮਾਰ, ਪ੍ਰਸਾਦ ਕੌਂਸਲਰ ਕੰਵਰ ਸਰਤਾਜ, ਕੌਂਸਲਰ ਗੁਰਪ੍ਰੀਤ ਫੌਜੀ, ਕੌਂਸਲਰ ਪਤੀ ਅਮਿਤ ਸੰਧਾ, ਕੌਂਸਲਰ ਪਤੀ ਅਸ਼ਵਨੀ ਢੱਡ ਆਦਿ ਮੌਜੂਦ ਸਨ।

About The Author

You may have missed