October 4, 2024

ਕਪੂਰਥਲਾ(ਰਾਜੇਸ਼)ਵਿਰਾਸਤੀ ਸ਼ਹਿਰ ਵਿੱਚ ਨਾਜਾਇਜ਼ ਕਲੋਨੀਆਂ ਦਾ ਨਿਰਮਾਣ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਗਰੇਡ ਕਲਾਸ ਕਲੋਨੀਆਂ ਦੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਪੱਡਾ ਨੂੰ ਮਿਲੇ।ਜਿਸਦੇ ਬਾਅਦ ਪੱਡਾ ਨੇ ਉਨ੍ਹਾਂ ਦੀ ਸਮੱਸਿਆ ਸੁਣ ਕੇ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨਾਲ ਇੱਕ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਸੁਖਵੰਤ ਸਿੰਘ ਪੱਡਾ ਨੇ ਨਗਰ ਨਿਗਮ ਦੇ ਕਮਿਸ਼ਨਰ ਅਨੁਪਮ ਕਲੇਰ ਨੂੰ ਦੱਸਿਆ ਕਿ ਸ਼ਹਿਰ ਵਿੱਚ ਬਣੀਆਂ ਨਾਜਾਇਜ਼ ਕਲੋਨੀਆਂ ਦੇ ਮਾਲਕਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਾਣੀ,ਸੜਕ, ਸੀਵਰੇਜ ਪਾਰਕ ਵਰਗੀਆਂ ਮੁੱਢਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।ਉਨ੍ਹਾਂ ਕਿਹਾ ਕਿ ਨਿਯਮਾਂ ਨਾਲ ਖਿਲਵਾੜ ਕਰਕੇ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਨਵੀਂਆਂ ਗੈਰ ਕਾਨੂੰਨੀ ਕਲੋਨੀਆਂ ਨਾ ਬਣਨ ਦੇਣ ਲਈ ਠੋਸ ਪ੍ਰਬੰਧ ਕੀਤੇ ਜਾਣ।ਉਨ੍ਹਾਂਨੇ ਕਿਹਾ ਕਿ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ, ਕਲੋਨੀਆਂ ਕੱਟਣ ਵਾਲੇ ਲੋਕ ਆਪਣੀਆਂ ਸ਼ਰਤਾਂ ਅਨੁਸਾਰ ਜ਼ਮੀਨਾਂ ਦਾ ਸੀਵਰੇਜ ਲਾਈਨਾਂ ਅਤੇ ਪਾਰਕਾਂ ਵਰਗੀਆਂ ਸਹੂਲਤਾਂ ਵਿਕਸਿਤ ਨਹੀਂ ਕਰ ਰਹੇ ਹਨ।ਉਨ੍ਹਾਂਨੇ ਕਿਹਾ ਕਿ ਉੱਥੇ ਦੇ ਲੋਕਾਂ ਨੂੰ ਕਲੋਨਾਈਜ਼ਰਾਂ ਵੱਲੋਂ ਲੋਕਾਂ ਨਾ ਤਾਂ ਬਿਜਲੀ ਉਪਲਬਧ ਕਾਰਵਾਈ ਜਾ ਰਹੀ ਹੈ ਅਤੇ ਨਾ ਹੀ ਪਾਣੀ ਦਾ ਯੋਗ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਜਲਦੀ ਹੀ ਨਾਜਾਇਜ਼ ਕਾਲੋਨੀਆਂ ਬਣਾਉਣ ਅਤੇ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਹੀਰਾ ਲਾਲ, ਚਰਨਜੀਤ ਸਿੰਘ, ਮਨਦੀਪ ਸਿੰਘ,ਜੈਮਲ ਸਿੰਘ ਅਵਤਾਰ ਸਿੰਘ,ਤਜਿੰਦਰ ਸਿੰਘ,ਪ੍ਰਿੰਸ,ਐਮੀਪੀ ਸਿੰਘ,ਕੈਪਟਨ ਸਤਨਾਮ ਸਿੰਘ, ਏਐਸਆਈ ਬਲਜੀਤ ਸਿੰਘ,ਮਹਿੰਦਰ ਪਾਲ ਸਿੰਘ,ਮਨਜੀਤ ਸਿੰਘ,ਰੋਹਲ ਕੁਮਾਰ,ਲਖਵਿੰਦਰ ਸਿੰਘ,ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।